ਨਵੀਂ ਦਿੱਲੀ- ਸਿੱਖ ਭਾਰਤ ਵਿੱਚ ਹੀ ਨਹੀ ਪੂਰੀ ਦੁਨੀਆ ਵਿੱਚ ਇੱਕ ਮਹੱਤਵਪੂਰਨ ਕੌਮ ਬਣ ਚੁੱਕੀ ਹੈ। ਪਰ ਉਸ ਦਾ ਆਪਣਾ ਕੋਈ ਘਰ ਨਹੀ , ਭਾਰਤ ਅੰਦਰ ਸਿੱਖਾਂ ਨੂੰ ਆਪਣੀ ਹੋਂਦ ਲਈ ਸੰਵਿਧਾਨ ਦੀ ਧਾਰਾ 25 ਬੀ ਵਿੱਚ ਸੋਧ ਕਰਵਾਉਣ ਦੇ ਯਤਨ ਤੇਜ ਕਰਨੇ ਚਾਹੀਦੇ ਹਨ। ਜਿਸ ਅੰਦਰ ਸਿੱਖਾਂ ਨੂੰ ਕੇਸਾਧਾਰੀ ਹਿੰਦੂ ਲਿਖਿਆ ਗਿਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਲਾਂਘਾ ਸੰਘਰਸ਼ ਕਮੇਟੀ ਦੇ ਕੌ-ਆਰਡੀਨੇਟਰ ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰਾ ਨੇ ਕਿਹਾ ਕਿ ਅੱਜ ਦਾ ਸਮਾਂ ਇੱਕ ਨਵੇਂ ਤਰ੍ਹਾਂ ਦੇ ਸੰਘਰਸ਼ ਲੜਨ ਦੀ ਮੰਗ ਕਰਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਦਰਸ਼ਨ ਕਰਨ ਪਹੁੰਚੇ ਸੰਯੁਕਤ ਰਾਸ਼ਟਰ ਅਮਰੀਕਾ ਦੇ ਹਾਈ ਕਮਿਸ਼ਨਰ ਵੱਲੋ ਇਹ ਕਹਿਣਾ ਕਿ ਅਮਰੀਕਾ ਅਤੇ ਸਿੱਖ ਕੌਮ ਇਕੱਠੇ ਹੋ ਕੇ ਸਾਰੇ ਸੰਸਾਰ ਵਿੱਚ ਸ਼ਾਂਤੀ ਲਿਆਉਣ। ਇਹ ਸਿੱਖ ਕੌਮ ਲਈ ਬੜੀ ਮਾਨ ਵਾਲੀ ਗੱਲ ਹੈ।  ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਥੇਬੰਧਕ ਸਕੱਤਰ ਭਾਈ ਅਮਰੀਕ ਸਿੰਘ ਨੰਗਲ ਨੇ ਕਿਹਾ ਕਿ ਦੁਨੀਆਂ ਦੇ ਕੁਝ ਦੇਸ਼ਾਂ ਨੇ ਸਿੱਖਾਂ ਨੂੰ ਵੱਖਰੀ ਕੌਮ ਦਾ ਦਰਜਾ ਦਿੱਤਾ ਹੈ। ਪਰ ਇਸ ਦੇ ਉਲਟ ਭਾਰਤ ਸਿੱਖਾਂ ਨੂੰ ਕੇਸਾਧਾਰੀ ਹਿੰਦੂ ਹੀ ਦੱਸਦਾ ਹੈ। ਉਨ੍ਹਾਂ ਕਿਹਾ ਕਿ ਸੰਸਾਰ ਵਿੱਚ ਉਹਨਾਂ ਤਾਕਤਾਂ ਨਾਲ ਸਹਿਮਤੀ ਪ੍ਰਗਟਾਈ ਜਾਵੇ ਜੋ ਸਿੱਖਾਂ ਦੇ ਵੱਖਰੇ ਘਰ ਦੀ ਸਥਾਪਨਾ ਲਈ ਸਿੱਖ ਕੌਮ ਦਾ ਸਾਥ ਦੇਂਦਿਆਂ ਹਨ।

 

Leave a Reply

Your email address will not be published. Required fields are marked *