ਨਵੀਂ ਦਿੱਲੀ- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵੱਲੋਂ ਵੱਡੀ ਗਿਣਤੀ `ਚ ਸੰਗਤਾਂ ਦੀਆਂ ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨਾਂ
ਲਈ ਬੱਸਾਂ ਭੇਜੀਆਂ ਗਈਆਂ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਚੇਸ਼ਅਰਮੈਨ ਦਲੀਪ ਸਿੰਘ ਸੇਠੀ, ਹਰਬੰਸ ਸਿੰਘ ਭਾਟੀਆ, ਹਰਿੰਦਰ ਸਿੰਘ, ਪ੍ਰੀਤ ਪ੍ਰਤਾਪ ਸਿੰਘ ਵਿੱਕੀ ਆਦਿ ਮੌਜੂਦ ਸਨ।ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਹਰਮਨਜੀਤ ਸਿੰਘ ਨੇ ਦੱਸਿਆ ਕਿ ਸੰਗਤਾਂ ਨੂੰ
ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਭੇਜਿਆ ਗਿਆ ਹੈ।ਇਸ ਤੋਂ ਪਹਿਲਾਂ ਪਾਉਂਟਾ ਸਾਹਿਬ, ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਗੁਰੂ ਕਾ ਤਾਲ ਆਗਰਾ ਦੇ ਦਰਸ਼ਨ ਵੀ ਸੰਗਤਾਂ ਨੂੰ ਕਰਵਾਏ ਗਏ।ਉਨ੍ਹਾਂ ਕਿਹਾ ਕਿ ਸੰਗਤਾਂ ਦੀ ਰਿਹਾਈਸ਼ ਅਤੇ ਲੰਗਰ ਦਾ ਪੂਰਾ ਪ੍ਰਬੰਧ
ਵੀ ਬਿਨ੍ਹਾਂ ਕਿਸੇ ਫੀਸ ਦੇ ਕੀਤਾ ਜਾਂਦਾ ਹੈ।ਇਸ ਦੇ ਨਾਲ ਹੀ ਯਾਤਰਾ ਸਮਾਪਤੀ ’ਤੇ ਇੱਕ ਯਾਦਗਾਰੀ ਚਿੰਨ੍ਹ ਵੀ ਦਿੱਤਾ ਜਾਂਦਾ ਹੈ।ਸ. ਹਰਮਨਜੀਤ ਸਿੰਘ ਨੇ ਦੱਸਿਆ ਕਿ ਇਕ ਬੱਸਬਹੁਤ ਜਲਦ ਆਪਣੀ ਲਈ ਜਾਵੇਗੀ ਜੋ ਹਫ਼ਤੇ ਵਿਚ 4 ਦਿਨ ਦਿੱਲੀ ਦੇ ਗੁਰਧਾਮਾਂ ਦੇ ਦਰਸ਼ਨ
ਸੰਗਤਾਂ ਨੂੰ ਕਰਵਾਏਗੀ ਅਤੇ ਬਾਕੀ 3 ਦਿਨ ਦਿੱਲੀ ਤੋਂ ਬਾਹਰ ਦੇ ਇਤਿਹਾਸਕ ਗੁਰਧਾਮਾਂ
ਦੇ ਦਰਸ਼ਨ ਸੰਗਤ ਨੂੰ ਕਰਵਾਏ ਜਾਣਗੇ।