ਨਵੀਂ ਦਿੱਲੀ- ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਵਾਈਸ ਚਾਂਸਲਰ ਰਾਜ ਬਹਾਦਰ ਨਾਲ ਦੁਰਵਿਵਹਾਰ ਲਈ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੋਂ ਅਸਤੀਫ਼ੇ ਅਤੇ ਬਿਨਾਂ ਸ਼ਰਤ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ।

ਆਈਐਮਏ ਨੇ ਕਿਹਾ ਕਿ ਹੈਰਾਨ ਕਰਨ ਵਾਲੀ ਘਟਨਾ ਜਿਸ ਵਿੱਚ ਵਾਈਸ ਚਾਂਸਲਰ ਰਾਜ ਬਹਾਦੁਰ ਨੂੰ ਇੱਕ ਮਰੀਜ਼ ਦੀ “ਗੰਦੀ” ਬੈੱਡ ਸ਼ੀਟ ‘ਤੇ ਲੇਟਣ ਲਈ ਕਿਹਾ, ਬਿਲਕੁਲ ਗੈਰ-ਕਾਨੂੰਨੀ ਸੀ।

“ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਦੇ ਸਿਹਤ ਮੰਤਰੀ ਵੱਲੋਂ 29 ਜੁਲਾਈ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਰਾਜ ਬਹਾਦਰ ਨੂੰ ਜ਼ਲੀਲ ਕਰਨ ਵਾਲੀ ਅਪਮਾਨਜਨਕ ਕਾਰਵਾਈ ਦੀ ਸਖ਼ਤ ਨਿਖੇਧੀ ਕਰਦੀ ਹੈ। ਇਹ ਨਾ ਸਿਰਫ਼ ਵਾਈਸ ਚਾਂਸਲਰ ਰਾਜ ਬਹਾਦੁਰ ਦਾ ਅਪਮਾਨ ਹੈ, ਸਗੋਂ ਸਮੁੱਚੇ ਡਾਕਟਰੀ ਭਾਈਚਾਰੇ ਦਾ ਅਪਮਾਨ ਹੈ। 

ਆਈਐਮਏ ਨੇ ਕਿਹਾ ਕਿ ਬਹੁਤ ਸਾਰੇ ਸਿਆਸਤਦਾਨਾਂ ਦੁਆਰਾ ਮੈਡੀਕਲ ਭਾਈਚਾਰੇ ਨੂੰ ਅਪਮਾਨ ਅਤੇ ਪਰੇਸ਼ਾਨ ਕਰਨ ਵਾਲੀਆਂ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ, ਇਸ ਨਾਲ ਡਾਕਟਰਾਂ ਵਿੱਚ ਗੁੱਸਾ ਹੈ।

ਆਈਐਮਏ ਦੇ ਬਿਆਨ ਵਿੱਚ ਕਿਹਾ ਗਿਆ ਹੈ, “ਰਾਜ ਬਹਾਦੁਰ, ਸਿੱਖਿਅਤ ਅਕਾਦਮਿਕ ਅਤੇ ਮਾਣਯੋਗ ਡਾਕਟਰ, ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਲਈ ਬਹੁਤ ਵਧੀਆ ਕੰਮ ਕੀਤਾ ਹੈ। ਉਨ੍ਹਾਂ ਨੇ ਬਹੁਤ ਉੱਚ ਪੱਧਰ ‘ਤੇ ਯੂਨੀਵਰਸਿਟੀ ਦੇ ਦਰਜੇ ਨੂੰ ਉੱਚਾ ਚੁੱਕਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ” ਆਈਐਮਏ ਦੇ ਬਿਆਨ ਵਿੱਚ ਕਿਹਾ ਗਿਆ ਹੈ।

ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਤੁਰੰਤ ਦਖਲ ਦੇਣ ਅਤੇ ਮੰਤਰੀ ਵਿਰੁੱਧ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕੀਤੀ।

 

Leave a Reply

Your email address will not be published. Required fields are marked *