ਇਲਾਕਾ ਵਾਸੀਆਂ ਦੀ ਸ਼ਰਧਾ ਅਤੇ ਆਸਥਾ ਦੇ ਕੇਂਦਰ ਸਿਰਸਾ ਹਰਿਆਣਾ ਦੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਹਰ ਸਾਲ ਦੀ ਤਰ੍ਹਾਂ ਸੱਚਖੰਡਵਾਸੀ ਦੀ ਮਿੱਠੀ ਯਾਦ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਗਿਆ | ਮਹਾਂਪੁਰਸ਼ ਸੰਤ ਬਾਬਾ ਠਾਕੁਰ ਸਿੰਘ ਮੁਖੀ ਦਮਦਮੀ ਟਕਸਾਲ ਜੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਦੀ ਅਗਵਾਈ ਵਿਚ ਸਜਾਇਆ ਗਿਆ ਪੰਜ ਪਿਆਰਿਆਂ ਦੀ ਅਗਵਾਈ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਸਾਹਿਬ ਦਾਦੂ ਨਗਰ ਕੀਰਤਨ ਪਿੰਡ ਦੇ ਮੁੱਖ ਮਾਰਗਾਂ ਤੋਂ ਹੁੰਦਾ ਹੋਇਆ ਵਾਪਸ ਪਿੰਡ ਦੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਾਟਰ ਵਰਕਸ ਢਾਣੀ ਖੋੜ ਪੱਤੀ ਵਿਖੇ ਸਮਾਪਤ ਹੋਇਆ। ਦਾਦੂ ਪੱਤੀ ਦੀ ਸਿੱਖ ਸੰਗਤ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਸਾਹਿਬ ਵਿਖੇ ਚਾਹ-ਰੋਟੀ ਪਕੌੜਿਆਂ ਅਤੇ ਜਲੇਬੀਆਂ ਦੀਆਂ ਮਠਿਆਈਆਂ ਦਾ ਲੰਗਰ ਲਗਾਇਆ ਗਿਆ, ਫੌਜੀ ਬੈਂਡ ਵਜਾਇਆ ਗਿਆ ਅਤੇ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਗਤਕੇ ਦੇ ਜੌਹਰ ਦਿਖਾਏ ਗਏ। ਸਾਹਿਬ ਦਾਦੂ ਦੇ ਮੁੱਖ ਸੇਵਾਦਾਰ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸੱਚਖੰਡ ਵਾਸੀ ਸੰਤ ਬਾਬਾ ਠਾਕੁਰ ਸਿੰਘ ਜੀ ਦੇ ਜੀਵਨ ਅਤੇ ਸਾਥੀਆਂ ਬਾਰੇ ਚਾਨਣਾ ਪਾਇਆ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਨੇ ਹਮੇਸ਼ਾ ਸਿੱਖ ਪੰਥ ਦੀ ਸੇਵਾ ਕੀਤੀ ਹੈ, ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਕੱਲ੍ਹ 19 ਫਰਵਰੀ 2023 ਦਿਨ ਐਤਵਾਰ ਨੂੰ ਸਾਲਾਨਾ ਗੁਰਮਤਿ ਸਮਾਗਮ ਅਤੇ 21 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਜਾਣਗੇ। ਇਸ ਮੌਕੇ ਬਾਬਾ ਭਗਵੰਤ ਸਿੰਘ ਢੀਂਡਸਾ ਭਾਈ ਬਲਜਿੰਦਰ ਸਿੰਘ ਪਰਵਾਨਾ ਜਸਵਿੰਦਰ ਸਿੰਘ ਗੋਸ਼ਾ, ਸਰਪੰਚ ਦਰਸ਼ਨ ਸਿੰਘ, ਬਾਬਾ ਮਲਕੀਤ ਸਿੰਘ ਡੇਰਾ ਵਾਲੇ ਪੰਡਤ ਮਾਦੜੂ ਰਾਮ ਪਿੰਡ ਅਤੇ ਆਸ-ਪਾਸ ਦੇ ਇਲਾਕੇ ਦੀਆਂ ਕਈ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ।


Courtesy: kaumimarg

Leave a Reply

Your email address will not be published. Required fields are marked *