ਨਵੀਂ ਦਿੱਲੀ- ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫ਼ੈਡਰੇਸ਼ਨ ਦੇ ਜਨਰਲ ਸਕੱਤਰ ਤੇ ਚੀਫ਼ ਐਡਵਾਇਜ਼ਰ ਅਤੇ ਦਿੱਲੀ ਸਿੱਖ ਗੁਰਦੁਆਰਾ  ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸ. ਤੇਜਪਾਲ ਸਿੰਘ ਟੈਗੋਰ ਗਾਰਡਨ ਨੇ ਕੈਨੇਡਾ ਦੇ ਮੈਨੀਟੋਬਾ ਸੂਬੇ ਦੀ ਵਿਧਾਨ ਸਭਾ ਵੱਲੋਂ ਦਸਤਾਰ ਦਿਵਸ ਐਕਟ ਪਾਸ ਕਰਨ ਦਾ ਭਰਪੂਰ ਸਵਾਗਤ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਪਾਸ ਹੋਏ ਇਸ ਐਕਟ ਅਨੁਸਾਰ ਹੁਣ ਕੈਨੇਡਾ ਦੇ ਮੈਨੀਟੋਬਾ ਸੂਬੇ ਵਿਚ ਹਰ ਸਾਲ 13 ਅਪ੍ਰੈਲ ਨੂੰ ਦਸਤਾਰ ਦਿਵਸ ਮਨਾਇਆ ਜਾਇਆ ਕਰੇਗਾ।ਸ. ਤੇਜਪਾਲ ਸਿੰਘ ਨੇ ਕਿਹਾ ਕਿ ਦਸਤਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹੈ ਅਤੇ ਅੱਜ ਪੂਰੀ ਦੁਨੀਆਂ ਵਿਚ ਵੱਸੇ ਸਿੱਖ ਦਸਤਾਰਾਂ ਸਜ਼ਾ ਕੇ ਸਿੱਖ ਪਛਾਣ ਨੂੰ ਉੱਚਾ ਕਰ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਕਿਸੇ ਵੀ

ਦੇਸ਼ ਵਿਚ ਸਰਕਾਰੀ ਤੌਰ ’ਤੇ ਦਸਤਾਰ ਨੂੰ ਮਾਣ-ਸਤਿਕਾਰ ਮਿਲਣਾ ਖੁਸ਼ੀ ਤੇ ਤਸੱਲੀ ਵਾਲੀ ਗੱਲ ਹੈ। ਅਜਿਹਾ ਵਿਸ਼ਵ ਪੱਧਰ ’ਤੇ ਵਸੇ ਸਿੱਖਾਂ ਦੇ ਯਤਨਾਂ ਅਤੇ ਉਨ੍ਹਾਂ ਦੀਆਂ ਵਿਸ਼ਵੀ ਪ੍ਰਾਪਤੀਆਂ ਸਦਕਾ ਹੀ ਸੰਭਵ ਹੋ ਰਿਹਾ ਹੈ।ਸ. ਤੇਜਪਾਲ ਸਿੰਘ ਨੇ ਮੈਨੀਟੋਬਾ ਸੂਬੇ ਦੀ ਸਰਕਾਰ ਦਾ ਧੰਨਵਾਦ ਕੀਤਾ ਅਤੇ ਸਿੱਖਾਂ ਨੂੰ ਮੁਬਾਰਕਬਾਦ ਦਿੱਤੀ।ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਹੋਇਆਂ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫ਼ੈਡਰੇਸ਼ਨ ਦੇ ਜਨਰਲ ਸਕੱਤਰ ਤੇ ਚੀਫ਼ ਐਡਵਾਇਜ਼ਰ ਅਤੇ ਦਿੱਲੀ ਸਿੱਖ ਗੁਰਦੁਆਰਾ  ਪ੍ਰਬੰਧਕ ਕਮੇਟੀ ਦੇ ਸਾਬਕਾ

ਮੈਂਬਰ ਸ. ਤੇਜਪਾਲ ਸਿੰਘ ਟੈਗੋਰ ਗਾਰਡਨ ਨੇ ਉਤਰ ਪ੍ਰਦੇਸ਼ ਦੇ ਸ਼ਹਿਰ ਕਾਨ੍ਹਪੁਰ ਵਿਖੇ 1984 ਵਿਚ ਕੀਤੇ ਗਏ ਸਿੱਖ ਕਤਲੇਆਮ ਦੇ ਚਾਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਦਾ ਸਵਾਗਤ ਕਰਦਿਆਂ ਇਸ ਘਿਨਾਉਣੇ ਕਾਰੇ ਦੇ ਹਰ ਦੋਸ਼ੀ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ

ਹੈ।ਉਨ੍ਹਾਂ ਕਿਹਾ ਕਿ 1984 ਵਿਚ ਦੇਸ਼ ਦੇ ਕਈ ਹਿੱਸਿਆਂ ਵਿਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ, ਜਿਸ ਦੇ ਦੋਸ਼ੀ ਅੱਜ ਤੱਕ ਜੇਲ ਦੀਆਂ ਸਿਲਾਖ਼ਾ ਤੋਂ ਬਾਹਰ ਸ਼ਰੇਆਮ ਬਾਹਰ ਘੁੰਮ ਰਹੇ ਹਨ।ਸ. ਤੇਜਪਾਲ ਸਿੰਘ ਨੇ ਕਿਹਾ ਕਿ ਜਿੰਨਾ ਚਿਰ ਹਰ ਦੋਸ਼ੀ ਨੂੰ ਮਿਸਾਲੀ ਸਜ਼ਾਵਾਂ ਨਹੀਂ

ਮਿਲਦੀਆਂ, ਉਨ੍ਹਾਂ ਚਿਰ ਪੀੜਤ ਸਿੱਖ ਪਰਵਾਰਾਂ ਦੇ ਹਿਰਦੇ ਸ਼ਾਂਤ ਨਹੀਂ ਹੋਣਗੇ।

Leave a Reply

Your email address will not be published. Required fields are marked *