ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ  ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਜੋਤੀ ਜੋਤਿ ਸਮਾਉਣ

ਦਾ ਪੁਰਬ ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਮਨਾਇਆ ਗਿਆ।ਇਸ ਮੌਕੇ ਭਰਵੀਂ ਗਿਣਤੀ ’ਚ ਸੰਗਤਾਂ ਨਤਮਸਤਕ ਹੋਈਆਂ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ।ਦਿੱਲੀ ਕਮੇਟੀ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੇ ਸੰਗਤ ਨੂੰ ਭਰੋਸਾ ਦੁਆਇਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਸੰਗਤਾਂ ਨੂੰ ਜਲਦ ਹੋਰ ਵੀ ਮੈਡੀਕਲ ਸੁਵਿਧਾਵਾਂ ਦਾ ਲਾਭ ਦਿੱਤਾ ਜਾਵੇਗਾ।ਇਸ ਤੋਂ ਇਲਾਵਾ ਮਾਤਾ ਸ਼ਰਣ ਕੌਰ ਜੀ ਦੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਉਣ ਲਈ ਉਨ੍ਹਾਂ ਦਾ ਦਿਹਾੜਾ ਵੀ ਮਨਾਇਆ ਜਾਵੇਗਾ।ਦਿੱਲੀ ਕਮੇਟੀ ਦੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਸਿੱਖ ਸੰਗਤ ਨੂੰ ਆਪਣੇ ਬੱਚਿਆਂ ਨੂੰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿਚ ਪੜ੍ਹਾਉਣ ਦੀ ਅਪੀਲ ਕੀਤੀ ਤਾ ਜੋ ਸਕੂਲਾਂ ਦੀ ਵਿਰਾਸਤ ਨੂੰ ਸੰਭਾਲਿਆ ਜਾ ਸਕੇ। ਉਨ੍ਹਾਂ ਸੰਗਤਾਂ ਨੂੰ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਾਨਵਤਾ ਨੂੰ ਅਗਿਆਨਤਾ

ਦੇ ਹਨੇਰੇ ਵਿੱਚੋਂ ਕੱਢ ਗਿਆਨ ਰੂਪੀ ਚੇਤਨਾ ਦੀ ਜੋਤਿ ਦੀ ਰੋਸ਼ਨੀ ਵਿੱਚ ਲਿਆਂਦਾ।ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸ. ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਉਨ੍ਹਾਂ ਦੀ ਜੋਤਿ ਬਣੇ ਗੁਰੂ ਸਾਹਿਬਾਨ ਦਾ ਸੰਦੇਸ਼ ਸ਼ਬਦ ਗੁਰੂ ਸ੍ਰੀ

ਗੁਰੂ ਗ੍ਰੰਥ ਸਾਹਿਬ ਵਿੱਚ ਵਿਦਮਾਨ ਹੈ।ਉਨ੍ਹਾਂ ਦਾ ਉਪਦੇਸ਼ ਕਿਸੇ ਇੱਕ ਜ਼ਾਤ, ਫਿਰਕੇ ਜਾਂ ਧਰਮ ਲਈ ਨਹੀਂ ਸਗੋਂ ਸਮੁੱਚੀ ਮਾਨਵਤਾ ਲਈ ਹੈ।ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਲੈ ਕੇ ਸ਼ਾਮ ਤਕ ਧਾਰਮਕ ਦੀਵਾਨ ਸਜਾਏ ਗਏ। ਜਿਸ ਦੀ ਆਰੰਭਤਾ ਸ਼੍ਰੀ

ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਉਪਰੰਤ ਹੋਈ।ਆਸਾ ਦੀ ਵਾਰ ਭਾਈ ਨਿਰਮਲ ਸਿੰਘ ਹਜੂਰੀ ਕੀਰਤਨੀਏ ਗੁ. ਸੀਸ ਗੰਜ ਸਾਹਿਬ ਅਤੇ ਸ਼ਬਦ ਵਿਚਾਰ ਭਾਈ ਬਲਦੇਵ ਸਿੰਘ ਹੈੱਡ ਗ੍ਰੰਥੀ ਨੇ ਕੀਤੀ। ਬਾਬਾ ਬਚਨ ਸਿੰਘ ਜੀ ਦੇ ਵਰਸੋਏ  ਬਾਬਾ ਸਤਨਾਮ ਸਿੰਘ ਕਾਰ ਸੇਵਾ

ਵਾਲਿਆਂ ਨੇ ਸੰਗਤ ਨੂੰ ਨਾਮ ਸਿਮਰਨ ਕਰਵਾਇਆ ਅਤੇ ਭਾਈ ਕਾਰਜ ਸਿੰਘ ਹਜੂਰੀ ਕੀਰਤਨੀਏ ਸ੍ਰੀ ਦਰਬਾਰ ਸਾਹਿਬ, ਭਾਈ ਹਰਜੋਤ ਸਿੰਘ ਜਖਮੀ ਜਾਲੰਧਰ ਵਾਲੇ, ਭਾਈ ਜਤਿੰਦਰ ਸਿੰਘ, ਭਾਈ ਅਜੀਤ ਸਿੰਘ/ਕੁਲਬੀਰ ਸਿੰਘ ਹਜੂਰੀ ਕੀਰਤਨੀਏ ਗੁ. ਸੀਸ ਗੰਜ ਸਾਹਿਬ ਵਾਲਿਆਂ ਨੇ

ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਭਾਈ ਗੁਰਚਰਨ ਸਿੰਘ ਚੰਨ ਨੇ ਢਾਡੀ ਪ੍ਰਸੰਗ ਅਤੇ ਕਵੀਆਂ ਨੇ ਆਪਣੀ ਕਵਿਤਾਵਾਂ ਰਾਹੀਂ ਗੁਰੂ ਇਤਿਹਾਸ ਨਾਲ ਸੰਗਤ ਨੂੰ ਨਿਹਾਲ ਕੀਤਾ।ਇਸ ਮੌਕੇ ਹਰਵਿੰਦਰ ਸਿੰਘ ਕੇ.ਪੀ, ਐਮ.ਪੀ.ਐਸ ਚੱਢਾ, ਵਿਕਰਮ ਸਿੰਘ ਰੋਹਿਣੀ,

ਰਮੀਤ ਸਿੰਘ ਸਮਾਰਟੀ ਚੱਢਾ, ਅਮਰਜੀਤ ਸਿੰਘ ਪਿੰਕੀ, ਗੁਰਪ੍ਰੀਤ ਸਿੰਘ ਜੱਸਾ, ਕਰਤਾਰ ਸਿੰਘ ਵਿੱਕੀ ਚਾਵਲਾ, ਇੰਦਰਜੀਤ ਸਿੰਘ ਮੋਂਟੀ, ਜਤਿੰਦਰਪਾਲ ਸਿੰਘ ਗੋਲਡੀ ਆਦਿ ਮੌਜੂਦ ਸਨ।

Leave a Reply

Your email address will not be published. Required fields are marked *