Thu. Mar 28th, 2024


 

 

ਨਵੀਂ ਦਿੱਲੀ- ਭਾਰਤ ਸਰਕਾਰ ਦੇ ਸੰਸਕ੍ਰਿਤੀ ਮੰਤਰਾਲੇ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਖਿਲ ਭਾਰਤੀ ਵਣਜਾਰਾ ਸਮਾਜ ਦੇ ਸਹਿਯੋਗ ਨਾਲ ਭਾਈ ਲੱਖੀਸ਼ਾਹ ਵਣਜਾਰਾ ਦਾ 444ਵਾਂ ਜਨਮ ਦਿਹਾੜਾ ਵੱਡੇ ਪੱਧਰ ’ਤੇ ਮਨਾਉਣ ਲਈ ਦਿੱਲੀ ਦੇ ਤਾਲਕਟੋਰਾ ਗਾਰਡਨ ’ਚ ਇਕ ਵਿਸ਼ਾਲ ਪ੍ਰੋਗਰਾਮ ਉਲੀਕਿਆ ਗਿਆ ਹੈ।ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ

ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ ਦੁਪਹਿਰ 2.30 ਵਜੇ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਦਰਬਾਰ ਹਾਲ ’ਚ ਨਤਮਸਤਕ ਹੋਣਗੇ ਅਤੇ ਇਥੇ ਸਥਿਤ ਭਾਈ ਲੱਖੀਸ਼ਾਹ ਵਣਜਾਰਾ ਹਾਲ ਵਿਖੇ ਵੀ ਜਾਣਗੇ।ਇਸ ਤੋਂ ਇਲਾਵਾ ਤਾਲਕਟੋਰਾ ਗਾਰਡਨ ਵਿਖੇ ਆਯੋਜਿਤ ਹੋਣ ਵਾਲੇ ਸਮਾਗਮ ਦੀ ਅਰੰਭਤਾ ਸਵੇਰੇ 11 ਵਜੇ ਹੋਵੇਗੀ ਅਤੇ ਸਮਾਪਤੀ ਦੇਰ ਸ਼ਾਮ ਹੋਵੇਗੀ ਜਿਸ ’ਚ ਵਣਜਾਰਾ ਸਮਾਜ ਵੱਲੋਂ ਆਪਣੀ ਸਭਿਅਤਾ ਨਾਲ ਜੁੜਿਆ ਸਭਿਆਚਾਰਕ ਪੋ੍ਰਗਰਾਮ ਪੇਸ਼ ਕੀਤਾ ਜਾਵੇਗਾ।ਇਸ ਮੌਕੇ ਵਣਜਾਰਾ ਅਤੇ ਸਿੱਖ ਸਮਾਜ ਦੇ ਬੁਲਾਰਿਆਂ ਵੱਲੋਂ ਭਾਈ ਲੱਖੀ ਸ਼ਾਹ ਵਣਜਾਰਾ ਦੇ ਜੀਵਨ ਨਾਲ ਜੁੜੀਆਂ ਤੱਥ ਭਰਪੂਰ ਜਾਣਕਾਰੀਆਂ ਵੀ ਸਾਂਝੀ ਕੀਤੀ ਜਾਣਗੀਆਂ।ਭਾਈ ਲੱਖੀ ਸ਼ਾਹ ਜੀ ਵਣਜਾਰਾ ਦੇ ਜੀਵਨ ’ਤੇ ਆਧਾਰਿਤ ਇਕ ਪਲੇ ਸ਼ੋਅ ਵੀ ਆਯੋਜਿਤ ਕੀਤਾ ਜਾਵੇਗਾ।ਸੰਸਕ੍ਰਿਤੀ ਮੰਤਰਾਲੇ ਵੱਲੋਂ ਆਯੋਜਿਤ ਕੀਤੇ ਗਏ ਇਸ

ਸਮਾਗਮ ’ਚ ਮੁੱਖ ਮਹਿਮਾਨ ਵਜੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਾਮਿਲ ਹੋਣਗੇ।ਸਮਾਗਮ ’ਚ ਸ਼ਾਮਿਲ ਹੋਣ ਲਈ ਕਰਨਾਟਕ, ਗੁਜਰਾਤ, ਤਾਮਿਲਨਾਡੂ, ਰਾਜਸਥਾਨ ਸਣੇ ਕਈ ਰਾਜਾਂ ਤੋਂ ਵੱਡੀ ਗਿਣਤੀ ’ਚ ਵਣਜਾਰਾ ਸਮਾਜ ਦੇ ਲੋਕ ਇਥੇ ਪੁੱਜਣਗੇ।

Leave a Reply

Your email address will not be published. Required fields are marked *