ਨਵੀਂ ਦਿੱਲੀ- ਭਾਰਤ ਸਰਕਾਰ ਦੇ ਸੰਸਕ੍ਰਿਤੀ ਮੰਤਰਾਲੇ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਖਿਲ ਭਾਰਤੀ ਵਣਜਾਰਾ ਸਮਾਜ ਦੇ ਸਹਿਯੋਗ ਨਾਲ ਭਾਈ ਲੱਖੀਸ਼ਾਹ ਵਣਜਾਰਾ ਦਾ 444ਵਾਂ ਜਨਮ ਦਿਹਾੜਾ ਅੱਜ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਖੇ ਵੱਡੇ ਪੱਧਰ ’ਤੇ ਮਨਾਇਆ ਗਿਆ।ਦਿਨ ਭਰ ਚੱਲੇ ਸਮਾਗਮ ਦੀ ਅਰੰਭਤਾ ਸਵੇਰੇ ਹੋਈ, ਜਿਸ ’ਚ ਕਰਨਾਟਕਾ, ਰਾਜਸਥਾਨ ਸਣੇ ਵੱਖ-ਵੱਖ ਸੂਬਿਆਂ ਤੋਂ ਆਏ

ਵਣਜਾਰਾ ਸਮਾਜ ਦੇ ਕਲਾਕਾਰਾਂ ਵੱਲੋਂ ਆਪਣੀ ਸਭਿਅਤਾ ਨਾਲ ਜੁੜੇ ਕਈ ਸਭਿਆਚਾਰਕ ਅਤੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ।ਪਟਿਆਲਾ ਯੂਨੀਵਰਸਿਟੀ ਪੰਜਾਬ ਵੱਲੋਂ ਭਾਈ ਲੱਖੀ ਸ਼ਾਹ ਵਣਜਾਰਾ ਦੇ ਜੀਵਨ ਕਾਲ ’ਤੇ ਆਧਾਰਿਤ ਪੇਸ਼ਕਾਰੀ ਇਸ ਸਮਾਗਮ ਦਾ ਮੁੱਖ ਆਕਰਸ਼ਣ ਦਾ

ਕੇਂਦਰ ਰਹੀ।ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਸਿਹਤ ਖਰਾਬ ਹੋਣ ਕਾਰਨ ਸਮਾਗਮ ’ਚ ਹਾਜ਼ਰੀ ਨਹੀਂ ਭਰ ਸਕੇ ਅਤੇ ਉਨ੍ਹਾਂ ਦੀ ਜਗ੍ਹਾ ਭਾਈ ਲੱਖੀ ਸ਼ਾਹ ਵਣਜਾਰਾ ਪ੍ਰਤੀ ਸੰਦੇਸ਼ ਲੈ ਕੇ ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਸ਼ਿਰਕਤ ਕੀਤੀ ।ਇਸ ਮੌਕੇ ਜੀ. ਕਿਸ਼ਨ ਰੇਡੀ ਕੇਂਦਰੀ

ਮੰਤਰੀ ਨੇ ਸੰਬੋਧਨ ਕਰਦੇ ਹੋਏ ਜਿੱਥੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਸ਼ਹਾਦਤ ਨੂੰ ਸਿਜਦਾ ਕੀਤਾ ਉਥੇ ਹੀ ਦਿੱਲੀ ਕਮੇਟੀ ਤੇ ਸਿੱਖ ਸਮਾਜ ਵੱਲੋਂ ਦੁਨੀਆਂ ਭਰ ’ਚ ਮਨੁੱਖਤਾ ਦੀ ਸੇਵਾ ਕਰਨ ਦੀ ਸ਼ਲਾਘਾ ਕੀਤੀ।ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਹੋਵੇ ਮੁਗਲ ਹਕੂਮਤ ਵੱਲੋਂ

ਜਬਰੀ ਧਰਮ ਬਦਲੀ ਖਿਲਾਫ ਲੜਾਈ ਹਰ ਮੈਦਾਨ ’ਚ ਸਿੱਖ ਕੌਮ ਨੇ ਡੱਟ ਕੇ ਸਾਹਮਣਾ ਕੀਤਾ ਤੇ ਸ਼ਹਾਦਤਾਂ ਦਿੱਤੀਆਂ ਹਨ।ਇਸ ਮੌਕੇ ਦਿੱਲੀ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੇ ਭਾਈ ਲੱਖੀ ਸ਼ਾਹ ਵਣਜਾਰਾ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਪ੍ਰਤੀ ਕੀਤੀ ਸੇਵਾ

ਨੂੰ ਨਮਨ ਕਰਦਿਆਂ ਦੱਸਿਆ ਕਿ ਵਣਜਾਰਾ ਸਮਾਜ ਸ਼ੁਰੂ ਤੋਂ ਹੀ ਸਿੱਖ ਗੁਰੂ ਸਾਹਿਬਾਨ ਦਾ ਸ਼ਰਧਾਲੂ ਰਿਹਾ ਹੈ ਤੇ ਸਿੱਖ ਧਰਮ ਦੀ ਆਸਥਾ ਦਾ ਸਤਿਕਾਰ ਕਰਦਾ ਹੈ।ਸ. ਕਾਲਕਾ ਨੇ ਭਾਈ ਲੱਖੀ ਸ਼ਾਹ ਵਣਜਾਰਾ ਜੀ ਦਾ 444ਵਾਂ ਜਨਮ ਦਿਹਾੜਾ ਇੰਨੇ ਵੱਡੇ ਪੱਧਰ ’ਤੇ ਮਨਾਉਣ ਲਈ

ਭਾਰਤ ਸਰਕਾਰ ਦਾ ਵੀ ਧੰਨਵਾਦ ਕੀਤਾ।ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਭਾਈ ਲੱਖੀ ਸ਼ਾਹ ਵਣਜਾਰਾ ਜੀ ਆਪਣੇ ਸਮੇਂ ’ਚ ਇੰਨੇ ਵੱਡੇ ਧੰਨਵਾਨ ਵਪਾਰੀ ਸਨ ਕਿ ਉਹ ਜਿੱਥੇ ਵੀ ਜਾਂਦੇ ਸਨ ਉਥੇ ਲੋਕਾਂ ਦੀ ਭਲਾਈ ਲਈ ਖੂਹ ਅਤੇ

ਰੈਨ-ਬਸੇਰੇ, ਸਰਾਵਾਂ ਸਥਾਪਤ ਕਰਦੇ ਰਹੇ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਦਿੱਲੀ ਦੇ ਚਾਂਦਨੀ ਚੌਂਕ ’ਚ ਤਸੀਹੇ ਦੇ ਕੇ ਸ਼ਹੀਦ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਪਾਵਨ ਪਵਿੱਤਰ ਦੇਹ ਨੂੰ ਮੁਗਲ ਫੌਜ਼ੀਆਂ ਨੂੰ ਚਕਮਾ ਦੇ ਕੇ ਉਥੋਂ ਚੁੱਕ ਕੇ ਰਾਇਸੀਨਾ ਹਿਲਸ ਸਥਿਤ ਆਪਣੇ ਘਰ (ਜਿੱਥੇ ਹੁਣ ਗੁਰਦੁਆਰਾ ਰਕਾਬ ਗੰਜ ਸਾਹਿਬ ਮੌਜ਼ੂਦ ਹੈ) ਉਥੇ ਲਿਆ ਕੇ ਆਪਣੇ ਘਰ ਨੂੰ ਅੱਗ ਲਗਾ ਕੇ ਉਨ੍ਹਾਂ ਦਾ ਅੰਤਮ ਸਸਕਾਰ ਕੀਤਾ।ਦਿੱਲੀ

ਕਮੇਟੀ ਦੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਮੰਚ ਸੰਚਾਲਕ ਦੀ ਸੇਵਾ ਨਿਭਾਉਂਦੇ ਹੋਏ ਆਏ ਹੋਏ ਸਭ ਮੁੱਖ ਮਹਿਮਾਨਾਂ ਅਤੇ ਭਾਰਤ ਸਰਕਾਰ ਦੇ ਸੰਸਕ੍ਰਿਤੀ ਮੰਤਰਾਲੇ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਭਾਈ ਲੱਖੀ ਸ਼ਾਹ ਵਣਜਾਰਾ ਵਰਗੀ ਸ਼ਖ਼ਸੀਅਤ ਦੇ

ਸਨਮਾਨ ’ਚ ਦਿੱਲੀ ’ਚ ਇਨ੍ਹਾਂ ਵਿਸ਼ਾਲ ਸਮਾਗਮ ਕਰਵਾ ਕੇ ਭਾਰਤ ਸਰਕਾਰ ਨੇ ਸਿੱਖਾਂ ਪ੍ਰਤੀ ਆਪਣੀ ਸੱਚੀ ਨਿਸ਼ਠਾ ਦਾ ਪ੍ਰਗਟਾਵਾ ਕੀਤਾ ਹੈ।

Leave a Reply

Your email address will not be published. Required fields are marked *