ਨਵੀਂ ਦਿੱਲੀ- 1984 ਦੇ ਸਿੱਖ ਕਤਲੇਆਮ ਮਾਮਲਿਆਂ ‘ਚ ਦਿੱਲੀ ਗੁਰਦੁਆਰਾ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਇਕ ਹੋਰ ਵੱਡੀ ਸਫਲਤਾ ਮਿਲੀ ਜਦੋਂ ਦਿੱਲੀ ਦੀ ਇਕ ਅਦਾਲਤ ਨੇ ਸਰਸਵਤੀ ਵਿਹਾਰ ਪੁਲਿਸ ਥਾਣੇ ਵਿਚ ਦਰਜ ਇਕ ਕੇਸ ਵਿਚ ਸੱਜਣ ਕੁਮਾਰ ਦੇ ਖਿਲਾਫ ਦੋਸ਼ ਆਇਦ ਕਰਨ ਦੇ ਹੁਕਮ ਦਿੱਤੇ।ਅੱਜ ਇਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਵਿਸ਼ੇਸ਼ ਜੱਜ ਰੋਜ਼ ਅਵੈਨਿਊ ਕੋਰਟ ਸ੍ਰੀ ਐਮ.ਕੇ ਨਾਗਪਾਲ ਦੀ ਅਦਾਲਤ ਨੇ ਸੱਜਣ ਕੁਮਾਰ ਦੇ ਖਿਲਾਫ ਧਾਰਾਵਾਂ 147, 148, 149, 302, 308, 326, 395, 397, 427, 436, 440 ਅਤੇ ਐਫ.ਆਈ.ਆਰ ਨੰਬਰ 458/1991 ਪੁਲਿਸ ਥਾਣਾ ਸਰਸਵਤੀ ਵਿਹਾਰ ਵਿਚ ਸੱਜਣ ਕੁਮਾਰ ਦੇ ਖਿਲਾਫ ਦੋਸ਼ ਆਇਦ ਕਰਨ ਦੇ ਹੁਕਮ ਦਿੱਤੇ ਹਨ।ਸ. ਕਾਲਕਾ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਵਾਪਰੇ ਨੂੰ ਅੱਜ 37 ਸਾਲ ਬੀਤ ਗਏ ਹਨ ਪਰ ਹਾਲੇ ਤੱਕ ਅਸੀਂ ਇਨਸਾਫ ਵਾਸਤੇ ਸੰਘਰਸ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਦਿੱਲੀ ਕਮੇਟੀ ਤੇ ਅਕਾਲੀ ਦਲ ਦੇ ਯਤਨਾਂ ਦੀ ਬਦੌਲਤ ਹੈ ਕਿ ਹੁਣ ਇਕ ਇਕ ਕਰ ਕੇ ਇਨ੍ਹਾਂ ਕੇਸਾਂ ਵਿਚ ਦੋਸ਼ੀਆਂ ਨੂੰ
ਅਦਾਲਤਾਂ ਵੱਲੋਂ ਸ਼ਜਾਵਾਂ ਹੋ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਪਹਿਲਾਂ ਹੀ ਇਕ ਕੇਸ ਵਿਚ ਉਮਰ ਕੈਦ ਕੱਟ ਰਿਹਾ ਹੈ ਤੇ ਹੁਣ ਤਾਜ਼ਾ ਕੇਸ ਵਿਚ ਅਦਾਲਤੀ ਹੁਕਮਾਂ ਸਦਕਾ ਇਸ ਕੇਸ ਵਿਚ ਵੀ ਇਸ ਨੁੰ ਉਮਰ ਕੈਦ ਹੋਣੀ ਤੈਅ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ
ਅਗਲੀ ਸੁਣਵਾਈ 16 ਦਸੰਬਰ ਨੁੰੂ ਹੋਵੇਗੀ।ਸ. ਕਾਲਕਾ ਨੇ ਕਿਹਾ ਕਿ ਇਹ ਬਹੁਤ ਹੀ ਅਫਸੋਸ
ਵਾਲੀ ਗੱਲ ਹੈ ਕਿ 37 ਸਾਲਾਂ ਦੌਰਾਨ ਇਹਨਾਂ ਕੇਸਾਂ ਨੁੰ ਦਬਾਉਣ ਦਾ ਯਤਨ ਹੋਇਆ ਤੇ ਵੱਖ-ਵੱਖ ਕਮਿਸ਼ਨ ਗਠਿਤ ਕਰਨ ਦੇ ਬਾਵਜੂਦ ਵੀ ਇਨਸਾਫ ਨਾ ਮਿਿਲਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਦਬਾਅ ਕਾਰਨ ਕੇਂਦਰ ਸਰਕਾਰ ਨੇ ਨਵੇਂ ਸਿਰੇ ਤੋਂ ਐਸ.ਆਈ.ਟੀ ਦਾ ਗਠਨ
ਕੀਤਾ ਤੇ ਇਹ ਕੇਸ ਮੁੜ ਖੋਲ੍ਹ ਕੇ ਹੁਣ ਸੱਜਣ ਕੁਮਾਰ ਤੇਹੋਰ ਦੋਸ਼ੀਆਂ ਨੁੰ ਸਜ਼ਾਵਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਤੋਂ ਬਾਅਦ ਜਗਦੀਸ਼ ਟਾਈਟਲਰ ਤੇ ਕਮਲਨਾਥ ਦੀ ਵਾਰੀ ਆਵੇਗੀ ਤੇ ਕੋਈ ਵੀ ਦੋਸ਼ੀ ਬਖਸ਼ਿਆ ਨਹੀਂ ਜਾਵੇਗਾ।ਉਨ੍ਹਾਂ ਕਿਹਾ ਕਿ ਇਨ੍ਹਾਂ
ਕੇਸਾਂ ਵਿਚ ਦਿੱਲੀ ਕਮੇਟੀ ਦੇ ਲੀਗਲ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਤੇ ਜਸਵਿੰਦਰ ਸਿੰਘ ਜੌਲੀ ਸਮੇਤ ਇਨ੍ਹਾਂ ਦੇ ਸਾਥੀਆਂ ਨੇ ਮਿਲ ਕੇ ਲੜਾਈ ਲੜੀ ਹੈ ਤੇ ਕੌਮ ਨੁੰ ਇਨਸਾਫ ਦੁਆਉਣ ਵਿਚ ਕਾਮਯਾਬੀ ਮਿਲ ਰਹੀ ਹੈ।ਇਸ ਮੌਕੇ ਜਗਦੀਪ ਸਿੰਘ ਕਾਹਲੋਂ,
ਭੁਪਿੰਦਰ ਸਿੰਘ ਭੁੱਲਰ, ਗੁਰਮੀਤ ਸਿੰਘ ਭਾਟੀਆ, ਜਸਪ੍ਰੀਤ ਸਿੰਘ ਕਰਮਸਰ ਆਦਿ ਮੈਂਬਰ ਮੌਜੂਦ ਸਨ।