ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਅਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਮਾਮਲੇ ਤੇ ਸੁਣਵਾਈ ਕਰਦਿਆਂ ਕਿਹਾ ਕਿ ਗੁਰੁਦਵਾਰਾ ਕਮੇਟੀ ਦੀਆਂ ਚੋਣਾਂ 22 ਅਗਸਤ ਨੁੰ ਹੋਣਗੀਆਂ।
ਇਸ ਬਾਰੇ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਲੀਗਲ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅਕਾਲੀ ਦਲ ਵੱਲੋਂ ਛੇਤੀ ਚੋਣਾਂ ਕਰਵਾਉਣ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸਦੀ ਅੱਜ ਸੁਣਵਾਈ ਹੋਈ ਹੈ। ਉਹਨਾਂ ਦੱਸਿਆ ਕਿ ਦਿੱਲੀ ਸਰਕਾਰ ਨੇ ਅੱਜ ਅਦਾਲਤ ਵਿਚ ਕਿਹਾ ਹੈ ਕਿ ਕਮੇਟੀ ਚੋਣਾਂ 22 ਅਗਸਤ ਨੂੰ ਕਰਵਾਈਆਂ ਜਾਣਗੀਆਂ ਜਿਹਨਾਂ ਦਾ ਨਤੀਜਾ 25 ਅਗਸਤ ਨੁੰ ਆਵੇਗਾ।

Leave a Reply

Your email address will not be published. Required fields are marked *